by jagjeetkaur
ਸ਼ੰਭੂ ਬਾਰਡਰ, 13 ਫਰਵਰੀ 2024 – ਪੰਜਾਬ ਤੋਂ ਦਿੱਲੀ ਤੱਕ ਕਿਸਾਨਾਂ ਦਾ ਮਾਰਚ ਸ਼ੁਰੂ ਹੋ ਗਿਆ ਹੈ। ਕਿਸਾਨ ਵੱਡੀ ਗਿਣਤੀ ‘ਚ ਸ਼ੰਭੂ ਬਾਰਡਰ ‘ਤੇ ਪਹੁੰਚ ਗਏ ਹਨ। ਕਿਸਾਨਾਂ ਅਤੇ ਪੁਲਿਸ ਪ੍ਰਸਾਸ਼ਨ ਵਿਚਾਲੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ।
ਕੁੱਝ ਨੌਜਵਾਨ ਕਿਸਾਨਾਂ ਨੇ ਬੈਰੀਗੇਡਾਂ ਨੂੰ ਤੋੜਨ ਦੀ ਕੋਸ਼ਿਸ ਕੀਤੀ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਦਿੱਤੇ ਅਤੇ ਇਸ ਤੋਂ ਬਾਅਦ ਹਰ ਪਾਸੇ ਹਫੜਾ ਦਫੜੀ ਮੱਚ ਗਈ। ਪਰ ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਨੇ ਅਜਿਹੀ ਕਾਰਵਾਈ ਤੋਂ ਮਨ੍ਹਾ ਕੀਤਾ ਸੀ ਪਰ ਹਾਲ ਦੀ ਘੜੀ ਸਾਰੇ ਪਿਛੇ ਜਾ ਕੇ ਖੜ੍ਹੇ ਹੋ ਗਏ ਹਨ। ਪਰ ਹਰਿਆਣਾ ਪੁਲਿਸ ਵੱਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।