by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਰੇਲਵੇ ਰੋਡ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਨਾਲੇ 'ਚੋ 5 ਮਹੀਨਿਆਂ ਦਾ ਭਰੂਣ ਮਿਲਿਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ । ਲੋਕਾਂ ਨੇ ਦੱਸਿਆ ਕਿ ਭਰੂਣ ਨਾਲੇ 'ਚ ਸੁੱਟਿਆ ਹੋਇਆ ਸੀ ਜਦੋ ਉਨ੍ਹਾਂ ਨੇ ਇਸ ਨੂੰ ਦੇਖਿਆ ਤਾਂ ਨਾਲੇ 'ਚੋ ਬਾਹਰ ਕੱਢ ਲਿਆ । ਭਰੂਣ ਮੁੰਡੇ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਵਲੋਂ ਭਰੂਣ ਨੂੰ ਕਬਜ਼ੇ 'ਚ ਲੈ ਲਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।