ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਾਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 50 ਸਾਲ ਬਜ਼ੁਰਗ ਨੇ 6 ਸਾਲਾ ਦੀ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਲਛਮੀ ਯਾਦਵ ਦੇ ਰੂਪ 'ਚ ਹੋਈ ਹੈ, ਜੋ ਕਿ ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਤੇ ਉਹ ਕਾਫੀ ਸਮੇ ਤੋਂ ਲੁਧਿਆਣਾ 'ਚ ਰਹਿੰਦਾ ਸੀ।
ਪੁਲਿਸ ਅਧਿਕਾਰੀ ਪਰਮਦੀਪ ਸਿੰਘ ਨੇ ਕਿਹਾ ਦੋਸ਼ੀ ਲਛਮੀ ਦੇ ਆਪਣੇ 3 ਬੱਚੇ ਹਨ । ਪੀੜਤ ਕੁੜੀ ਦੇ ਪਿਤਾ ਨੇ ਸ਼ਿਕਾਇਤ 'ਚ ਕਿਹਾ ਕਿ ਉਹ ਜਦੋ ਵੇਹੜੇ ਤੋਂ ਆਪਣੇ ਕਮਰੇ ਅੰਦਰ ਦਾਖਲ ਹੋਇਆ ਤਾਂ ਉਸ ਦੇ ਹੋਸ਼ ਉਡ ਗਏ। ਦੋਸ਼ੀ ਲਛਮੀ ਉਸ ਦੀ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਕਰ ਰਿਹਾ ਸੀ । ਕੁੜੀ ਦੇ ਪਿਤਾ ਨੂੰ ਆਪਣੇ ਵੱਲ ਆਉਂਦੀਆਂ ਦੇਖ ਉਹ ਉਸ ਨੂੰ ਧੱਕਾ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ । ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।