by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਘਰ ਅੰਦਰ ਬੱਚੇ ਦਾ ਭਰੂਣ ਮਿਲਿਆ। ਦੱਸਿਆ ਜਾ ਰਿਹਾ ਕਿ ਘਰ ਵਾਲਿਆਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਨ੍ਹਾਂ ਦੇ ਘਰ ਵਿੱਚ ਕੋਈ ਬਾਥਰੂਮ ਦੇ ਅੰਦਰ ਬੱਚੇ ਦਾ ਭਰੂਣ ਸੁੱਟ ਗਿਆ ਹੈ। ਜਾਣਕਾਰੀ ਅਨੁਸਾਰ ਅਬਾਦਪੁਰਾ ਵਿਖੇ ਇੱਕ ਘਰ ਦੇ ਬਾਥਰੂਮ 'ਚੋ ਬੱਚੇ ਦਾ ਭਰੂਣ ਮਿਲਿਆ। ਪੁਲਿਸ ਨੇ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਦੋ ਇਸ ਘਟਨਾ ਬਾਰੇ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਆਪਣੀ ਟੀਮ ਨਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ।