ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪੁਲਿਸ ਨੇ ਵਿਆਹੁਤਾ ਨਾਲ ਜਬਰ ਜ਼ਨਾਹ ਕਰਨ ਦੇ ਮਾਮਲੇ 'ਚ ਜਿੰਮ ਟ੍ਰੇਨਰ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਅਧਿਕਾਰੀ ਕੇਵਲ ਕੁਮਾਰ ਨੇ ਦੱਸਿਆ ਕਿ ਇੱਕ ਵਿਆਹੁਤਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਜਿੰਮ ਜਾਂਦੀ ਸੀ, ਇਸ ਦੌਰਾਨ ਟ੍ਰੇਨਰ ਅਮਿਤ ਵਾਸੀ ਗੁਰੂ ਨਾਨਕ ਐਨਕਲੇਵ ਨਾਲ ਉਸ ਦੀ ਦੋਸਤੀ ਹੋ ਗਈ ਤੇ ਉਹ ਵਿਆਹੁਤਾ ਨੂੰ ਬੁਲਾ ਕੇ ਵਿਆਹ ਕਰਵਾਉਣ ਲਈ ਕਹਿਣ ਲੱਗਾ। ਇਨਕਾਰ ਕਰਨ 'ਤੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ ।ਬੀਤੀ ਦੀਨੀ ਜਦੋ ਉਹ ਜਿੰਮ ਗਈ ਤਾਂ ਜਿੰਮ ਟ੍ਰੇਨਰ ਨੇ ਉਸ ਨਾਲ ਬਲਾਤਕਾਰ ਕੀਤਾ। ਪੀੜਤਾ ਨੇ ਕਿਹਾ ਜਿੰਮ ਟ੍ਰੇਨਰ ਨੇ ਵਟਸਐਪ 'ਤੇ ਉਸ ਨੂੰ ਤਸਵੀਰਾਂ ਤੇ ਵੀਡਿਓਜ਼ ਭੇਜ ਕੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਵੀ ਦੱਸਿਆ ਤਾਂ ਉਹ ਉਸ ਨੂੰ ਜਾਨੋ ਮਾਰ ਦੇਵੇਗਾ । ਪੀੜਤਾ ਨੇ ਆਪਣੇ ਪਰਿਵਾਰਿਕ ਮੈਬਰਾਂ ਨੂੰ ਦੱਸਿਆ, ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਰਜ਼ ਕਾਰਵਾਈ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।
by jaskamal