by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਇਕ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਸੀ,ਜਿਥੇ 3 ਸਾਲਾ ਦੀ ਮਾਸੂਮ ਬੱਚੀ ਨਾਲ ਜਬਰ-ਜਨਾਹ ਕੀਤਾ ਗਿਆ ਹੈ। ਫਿਲਹਾਲ ਬੱਚੀ ਨੂੰ ਹਸਪਤਾਲ ਇਲਾਜ਼ ਲਈ ਦਾਖ਼ਿਲ ਕਰਵਾਇਆ ਗਿਆ ਹੈ। ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ 3 ਸਾਲਾ ਬੱਚੀ ਸੀਮੈਂਟ ਫੈਕਟਰੀ ਕੋਲ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਹੀ ਦੋਸ਼ੀ ਗਿਰਰਜ ਰਜਕ ਉਸ ਬੱਚੀ ਨੂੰ ਝਾੜੀਆਂ ਵਿੱਚ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ । ਜਦੋ ਬੱਚੀ ਦੀ ਰੋਂ ਦੀ ਆਵਾਜ਼ ਸੁਣੀ ਤਾਂ ਦੋਸ਼ੀ ਮੌਕੇ ਤੋਂ ਦੌੜ ਗਿਆ । ਪੁਲਿਸ ਨੇ ਮਾਮਲਾ ਅਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ।