by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਾਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ 9ਵੀ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ 5 ਵਿਅਕਤੀਆਂ ਨੇ ਗੈਂਗਰੇਪ ਕੀਤਾ ਹੈ। ਦੱਸਿਆ ਜਾ ਰਿਹਾ ਕਿ ਦੋਸ਼ੀਆਂ ਨੇ ਕੁੜੀ ਨੂੰ ਅਗਵਾ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਵਿਦਿਆਰਥਣ ਰੋਜ਼ਾਨਾ ਦੀ ਤਰਾਂ ਘਰ ਤੋਂ ਸਕੂਲ ਗਈ ਸੀ। ਜਦੋ ਸਕੂਲ ਵਿੱਚ ਛੁੱਟੀ ਹੋਈ ਤਾਂ ਉਸ ਦਾ ਚਾਚਾ ਲੈਣ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਭਤੀਜੀ ਜ਼ਮੀਨ 'ਤੇ ਪਈ ਸੀ ਤੇ 5 ਵਿਅਕਤੀ ਉਸ ਨਾਲ ਬਲਾਤਕਾਰ ਕਰ ਰਹੇ ਸੀ। 3 ਦੋਸ਼ੀਆਂ ਨੂੰ ਪੀੜਤ ਦੇ ਚਾਚੇ ਨੇ ਫੜ ਲਿਆ। ਜਦਕਿ ਬਾਕੀ ਫਰਾਰ ਹੋ ਗਏ । ਪੀੜਤ ਨੂੰ ਜਖ਼ਮੀ ਹਾਲਾਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੀੜਤ ਬੱਚੀ ਦੀ ਉਮਰ 15 ਸਾਲ ਦੱਸੀ ਜਾ ਰਹੀ ਹੈ ।