by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪੁਲਿਸ ਨੇ 13 ਸਾਲਾਂ ਕੁੜੀ ਨੂੰ 1 ਸਾਲ ਤੱਕ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਫੋਜੀ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਸ਼ਿਕਾਇਤ 'ਚ ਵਿਦਿਆਰਥਣ ਦੇ ਸਕੂਲ ਅਧਿਆਪਕ ਨੇ ਕਿਹਾ ਕਿ ਸਕੂਲ 'ਚ ਛੁੱਟੀ ਦੌਰਾਨ ਪੀੜਤ ਕੁੜੀ ਨੇ ਉਸ ਨੂੰ ਦੱਸਿਆ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਕੋਲ ਰਹਿ ਰਹੀ ਹੈ। ਉਸ ਦਾ ਰਿਸ਼ਤੇਦਾਰ ਫੋਜੀ ਪਿਛਲੇ 1 ਸਾਲ ਤੋਂ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ। ਉਹ ਉਸ ਨਾਲ ਕਾਫੀ ਸਮੇਤ ਤੋਂ ਜਬਰ ਜ਼ਨਾਹ ਕਰ ਰਿਹਾ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਸਕੂਲ ਅਧਿਆਪਕ ਤੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।