ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਸ਼ਰਮਸਾਰ ਕਰ ਦੇਣ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਵਧੀਕ ਸੈਸ਼ਨ ਜੱਜ ਸਰਬਜੀਤ ਸਿੰਘ ਦੀ ਅਦਾਲਤ ਵਲੋਂ 6 ਸਾਲਾਂ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੇ ਮਾਮਲੇ 'ਚ ਦੋਸ਼ ਸਾਬਤ ਹੋਣ 'ਤੇ ਦੋਸ਼ੀ ਨੂੰ 20 ਸਾਲ ਦੀ ਕੈਦ ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਦੱਸਿਆ ਜਾ ਰਿਹਾ ਜੁਰਮਾਨਾ ਅਦਾ ਨਾ ਕਰਨ ਤੇ 1 ਹੋਰ ਸਾਲ ਦੀ ਕੈਦ ਦੇ ਹੁਕਮ ਜਾਰੀ ਕੀਤੇ ਗਏ ਹਨ। ਪੁਲਿਸ ਨੇ ਪੀੜਤਾ ਦੀ ਮਾਂ ਨੇ ਸ਼ਿਕਾਇਤ 'ਚ ਅਵਤਾਰ ਸਿੰਘ ਖ਼ਿਲਾਫ਼ ਉਸ ਦੀ 6 ਸਾਲਾਂ ਧੀ ਨਾਲ ਜ਼ਬਰ ਜ਼ਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ਼ ਕੀਤਾ ਸੀ ।
ਪੀੜਤ ਬੱਚੀ ਨੇ ਕਿਹਾ ਸੀ ਕਿ ਉਸ ਦੇ ਚਾਚਾ ਦਾ ਪੁੱਤ ਉਸ ਨੂੰ ਚਿਪਸ ਦਿਵਾਉਣ ਲਈ ਆਪਣੇ ਨਾਲ ਕਮਰੇ 'ਚ ਲੈ ਗਿਆ ਤੇ ਉੱਥੇ ਉਸ ਨੇ ਗਲਤ ਕੰਮ ਕੀਤਾ। ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੇ 2 ਬੱਚੇ ਹਨ ਧੀ 6 ਸਾਲ ਦੀ ਹੈ ।ਉਨ੍ਹਾਂ ਨਾਲ ਉਨ੍ਹਾਂ ਦਾ ਭਤੀਜਾ ਵੀ ਰਹਿੰਦਾ ਸੀ। ਦੇਰ ਰਾਤ ਭਤੀਜਾ ਉਨ੍ਹਾਂ ਦੀ ਧੀ ਨੂੰ ਚਿਪਸ ਦਿਵਾਉਣ ਦੇ ਬਹਾਨੇ ਆਪਣੇ ਨਾਲ ਕਮਰੇ ਵਿੱਚ ਲੈ ਗਿਆ ਸੀ ।ਧੀ ਦੀਆਂ ਚੀਕਾਂ ਸੁਣਕੇ ,ਜਦੋ ਮਾਂ ਨੇ ਕਮਰੇ 'ਚ ਦੇਖਿਆ ਤਾਂ ਉਹ ਉਸ ਦੀ ਧੀ ਨਾਲ ਗਲਤ ਕੰਮ ਕਰ ਰਿਹਾ ਸੀ ।ਦੋਸ਼ੀ ਫਰਾਰ ਹੋ ਗਿਆ ਪਰ ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ।