by jaskamal
ਨਿਊਜ਼ ਡੈਸਕ ਰਿੰਪੀ ਸ਼ਰਮਾ : ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇਕ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਾਸ਼ ਕਾਲੋਨੀ ਰਿਜੈਸੀ ਟਾਊਨ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਲਾਵਾਰਸ ਥਾਂ ਤੇ ਨਵ - ਜਨਮੀ ਬੱਚੀ ਦੀ ਲਾਸ਼ ਸੁੱਟੀ ਹੋਈ ਸੀ। ਜਿਸ ਕਾਰਨ ਇਲਾਕ਼ੇ ਵਿੱਚ ਸਨਸਨੀ ਫੈਲ ਗਈ ਹੈ, ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬੱਚੀ ਦੀ ਲਾਸ਼ ਮਿਲੀ ਹੈ। ਉਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸੁੱਟਿਆ ਗਿਆ ਸੀ। ਉਸ ਬੱਚੀ ਨੂੰ ਕੁੱਤਿਆਂ ਨੇ ਨੋਚ ਨੋਚ ਖਾ ਲਿਆ ਹੈ।
ਐਸ. ਐਚ. ਓ ਅਮਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਇਲਾਕੇ 'ਚ ਇਕ ਬੱਚੀ ਦੀ ਲਾਸ਼ ਨੂੰ ਜਾਨਵਰਾਂ ਨੇ ਨੋਚ ਨੋਚ ਖਾ ਲਿਆ ਹੈਂ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਹਸਪਤਾਲ ਵਿੱਚ ਭੇਜਿਆ ਹੈ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਸਾਰੀ ਘਟਨਾ ਦੀ ਕਾਰਵਾਈ ਕਰ ਰਹੀ ਹੈ।