by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ 15 ਸਾਲਾ ਦੀ ਨਾਬਾਲਗ ਕੁੜੀ ਨੂੰ ਹਵਸ ਦੀ ਸ਼ਿਕਾਰ ਬਣਾਇਆ ਗਿਆ ਹੈ। ਇਸ ਮਾਮਲੇ 'ਚ ਪੁਲਿਸ ਨੇ ਦੋਸ਼ੀ ਸਮੇਤ 2 ਦੋਸਤਾਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ । ਦੱਸਿਆ ਜਾ ਰਿਹਾ ਕਿ ਪੀੜਤਾ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ਼ ਕਰਵਾਈ ਕਿ ਉਸ ਦੀ ਧੀ ਕੁਝ ਦਿਨ ਤੋਂ ਲਾਪਤਾ ਹੋ ਗਈ ਸੀ। ਜਦੋ ਉਹ ਅਗਲੇ ਦਿਨ ਘਰ ਵਾਪਸ ਆਈ ਤਾਂ ਉਸ ਨੇ ਦੱਸਿਆ ਕਿ ਬਿੱਲਾ ਨਾਮ ਦੇ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਗਿਆ ਤੇ ਉਸ ਨੇ ਆਪਣੇ 2 ਦੋਸਤਾਂ ਨਾਲ ਮਿਲ ਕੇ ਉਸ ਨਾਲ ਜ਼ਬਰ ਜਨਾਹ ਕੀਤਾ ਹੈ। ਫਿਲਹਾਲ ਪੁਲਿਸ ਨੇ ਪੀੜਤਾ ਦੇ ਬਿਆਨਾਂ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ । ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।