ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਸਿਵਲ ਹਸਪਤਾਲ ਦੇ ਟਾਇਲਟ 'ਚੋ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਡਾਕਟਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਡਾਕਟਰ ਸਣੇ 4 ਖ਼ਿਲਾਫ਼ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਚਾਰੋ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ । ਦੱਸਿਆ ਜਾ ਰਿਹਾ ਹਸਪਤਾਲ 'ਚ ਡਿਊਟੀ 'ਤੇ ਤਾਇਨਾਤ ਮੈਡੀਕਲ ਅਧਿਕਾਰੀ ਨੇ ਪੁਲਿਸ ਨੂੰ ਦੱਸਿਆ ਕਿ ਸਿਵਲ ਹਸਪਤਾਲ ਦੀ ਟਾਇਲਟ 'ਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ।
ਸ਼ਿਕਾਇਤਕਰਤਾ ਨੇ ਪੁਲਿਸ ਨੂੰ ਕਿਹਾ ਕਿ ਸਟਾਫ ਤੋਂ ਪਤਾ ਲਗਾ ਕਿ ਨਵਜੰਮੀ ਬੱਚੀ ਅੰਜਲੀ ਬਲਵਿੰਦਰ ਦੀ ਹੈ। ਦੋਵੇ ਪਤੀ -ਪਤਨੀ ਨੇ ਹਸਪਤਾਲ ਦੇ ਸਟਾਫ ਨੂੰ ਕਿਹਾ ਕਿ ਬੱਚੀ ਦੇ ਪੇਟ 'ਚ ਦਰਦ ਹੈ….. ਜਿਸ ਤੋਂ ਬਾਅਦ ਡਾਕਟਰ ਨੇ ਕਿਹਾ ਇਸ ਨੂੰ ਦਰਦ ਦਾ ਟੀਕਾ ਲਗਵਾ ਲਓ ।ਸਰਾਫ ਨੇ ਕਿਹਾ ਕਿ ਬੱਚੀ ਨੂੰ ਟੀਕਾ ਲਗਾਉਣ ਲਈ ਕਿਹਾ ਪਰ ਬੱਚੀ ਨੂੰ ਡਾਕਟਰ ਤੇ ਉਸ ਦੇ ਨਾਲ ਆਏ ਵਿਅਕਤੀ ਬਾਥਰੂਮ ਲੈ ਗਏ ਤੇ ਕੁਝ ਮਿੰਟਾ ਬਾਅਦ ਸਟਾਫ ਤੋਂ ਦਰਦ ਦੀ ਗੋਲੀ ਲੈ ਕੇ ਵਾਪਸ ਚਲੇ ਗਏ । ਸ਼ਿਕਾਇਤਕਰਤਾ ਨੇ ਕਿਹਾ ਕਿ ਉਕਤ ਸਾਰੇ ਵਿਕਅਤੀਆਂ ਨੇ ਮਿਲ ਕੇ ਜ਼ਿੰਦਾ ਬੱਚੀ ਨੂੰ ਪੇਟ 'ਚ ਮਾਰ ਦਿੱਤਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।