by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ 'ਤੇ ਬਿਜਨੈੱਸਮੈਨ ਰਾਜ ਕੁੰਦਰਾ ਅਸ਼ਲੀਲ ਵੀਡੀਓ ਮਾਮਲੇ 'ਚ ਨਾਮ ਆਉਣ ਤੋਂ ਬਾਅਦ ਤੋਂ ਹੀ ਹਮੇਸ਼ਾ ਚਰਚਾ 'ਚ ਰਹਿੰਦੇ ਹਨ। ਉਨ੍ਹਾਂ ਨੇ ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹਨ। ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਈ.ਡੀ. ਨੇ ਸ਼ਿਲਪਾ ਦੇ ਪਤੀ ਦੇ ਖ਼ਿਲਾਫ਼ ਮਨੀ ਲਾਂਡਰਿੰਗ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ।
ਏ.ਐੱਨ.ਆਈ. ਨੇ ਆਪਣੇ ਟਵੀਟ 'ਚ ਲਿਖਿਆ-ਈ.ਡੀ. ਨੇ ਅਸ਼ਲੀਲ ਫਿਲਮਾਂ ਦੇ ਮਾਮਲੇ 'ਚ ਬਿਜਨੈੱਸਮੈਨ ਰਾਜ ਕੁੰਦਰਾ ਦੇ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ, ਪੁਲਿਸ ਨੇ ਵੀ ਉਨ੍ਹਾਂ ਦੇ ਖ਼ਿਲਾਫ਼ 2021 'ਚ ਮਾਮਲਾ ਦਰਜ ਕੀਤਾ ਸੀ।