ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੇਂ-ਸਮੇਂ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਵਾਂ ਕਰਦਾ ਰਹਿੰਦਾ ਹੈ। ਵਿਰਸਾ ਸਿੰਘ ਵਲਟੋਹਾ ਨੇ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਇਕ ਚਿੱਠੀ ਵੀ ਲਿਖੀ ਹੈ। ਰਾਜੋਆਣਾ ਪਿਛਲੇ ਕਰੀਬ 27 ਸਾਲਾ ਤੋਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਇਸ ਮਾਮਲੇ ਦੇ ਸਬੰਧ ’ਚ ਦਖ਼ਲ ਦੇਣ ਦੀ ਗੱਲ ਕਹੀ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਬਾਰੇ ਫ਼ੈਸਲਾ ਲੈ ਕੇ ਉਨ੍ਹਾਂ ਨੂੰ ਰਿਹਾਅ ਕਰਨ ਨੂੰ ਕਿਹਾ।
ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੇ ਰਾਜੋਆਣਾ ਦੀ ਛੇਤੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਸੁਖਬੀਰ ਬਾਦਲ ਖ਼ਿਲਾਫ਼ ਬੋਲਦੇ ਹੋਏ ਉਨ੍ਹਾਂ ਨੂੰ ਸਵਾਲ ਕੀਤਾ ਕਿ ਰਾਜੋਆਣਾ ਨੂੰ ਰਿਹਾਅ ਕਰਵਾਉਣ ਪਿੱਛੇ ਉਨ੍ਹਾਂ ਦੀ ਕੀ ਮਨਸ਼ਾ ਹੈ ਉਹ ਦੱਸਣ।