by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ਿਵ ਸੈਨਾ ਹਿੰਦੁਸਤਾਨ ਵਲੋਂ ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕਰਵਾਈ ਕਰਨ ਲਈ SSP ਮੋਹਾਲੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਯੁਵਾ ਪੰਜਾਬ ਪ੍ਰਧਾਨ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਪ੍ਰਧਾਨ ਵਲੋਂ ਮੋਗਾ ਦੇ ਪਿੰਡ ਰੋਡੇ ਵਿਖੇ ਇਕ ਵਾਰ ਫਿਰ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਅੰਮ੍ਰਿਤਪਾਲ ਸਿੰਘ ਵਲੋਂ ਭੜਕਾਊ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਅਹਿਜੇ ਲੋਕਾਂ ਨੂੰ ਸਮੇ ਤੇ ਸਰਕਾਰਾਂ ਨੂੰ ਨੱਥ ਪਾਉਣ ਦੀ ਜ਼ਰੂਰਤ ਹੈ।ਉਨ੍ਹਾਂ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਰਵਾਈ ਕੀਤੀ ਜਾਵੇ ।