by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਗੁਰਬਚਨ ਸਿੰਘ, ਦਲਬੀਰ ਸਿੰਘ ਅਤੇ ਬਾਜ ਸਿੰਘ ਨੂੰ ਰਾਹਤ ਦਿੱਤੀ ਹੈ। ਐੱਸ. ਜੀ. ਪੀ. ਸੀ. ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਹੇਰਾਫੇਰੀ ਦੇ ਦੋਸ਼ਾਂ 'ਚ ਬਰਖ਼ਾਸਤ ਕੀਤਾ ਸੀ। ਦੱਸ ਦਈਏ ਕਿ 328 ਸਰੂਪ ਲਾਪਤਾ ਹੋਣ ਮਗਰੋਂ ਐੱਸ. ਜੀ. ਪੀ. ਸੀ. 'ਤੇ ਸਵਾਲ ਉੱਠੇ ਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਇਸ ਤੋਂ ਬਾਅਦ ਦੋਸ਼ੀ ਪਾਏ ਗਏ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।