by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰੀ ਥਾਈਲੈਂਡ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਬੱਚਿਆਂ ਦੇ Child Care Center 'ਚ ਗੋਲੀਬਾਰੀ ਦੌਰਾਨ 32 ਲੋਕਾਂ ਦੀ ਮੌਤ ਹੋ ਗਈ । ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਤੱਕ 32 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਜਿਸ 'ਚ 23 ਬੱਚੇ, 2 ਅਧਿਆਪਕ ਤੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ। ਦੱਸਿਆ ਜਾ ਰਿਹਾ ਕਿ ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਨੇ ਆਪਣੀ ਜਾਨ ਲੈ ਲਈ। ਸ਼ੱਕੀ 34 ਸਾਲਾ ਦਾ ਸਾਬਕਾ ਪੁਲਿਸ ਲੈਫਟੀਨੈਂਟ ਦੱਸਿਆ ਜਾ ਰਿਹਾ ਹੈ । ਪੁਲਿਸ ਵਲੋਂ ਇਸ ਮਾਮਲੇ ਦੀ ਉੱਚ ਪੱਧਰ 'ਤੇ ਜਾਂਚ ਕੀਤੀ ਜਾ ਰਹੀ ਹੈ।