by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲਸੀਆਂ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਗਰ ਕੀਰਤਨ ਦੌਰਾਨ 2 ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ ਹਨ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਦੱਸਿਆ ਜਾ ਰਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਦੌਰਾਨ ਹੀ ਪੁਰਾਣੀ ਰੰਜਿਸ਼ ਦੇ ਕਾਰਨ 2 ਧਿਰਾਂ ਵਿਚਾਲੇ ਬਹਿਸਬਾਜ਼ੀ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਦੋਵਾਂ ਧਿਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ 'ਚ 4 ਨੌਜਵਾਨ ਗੰਭੀਰ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ਤੋਂ ਕਈ ਗੋਲੀਆਂ ਦੇ ਖੋਲ ਬਰਾਮਦ ਕੀਤੇ ਗਏ ਹਨ ।ਪੁਲਿਸ ਵਲੋਂ CCTV ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।