by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਕੰਦਪੁਰ ਅਧੀਨ ਆਉਂਦੇ ਪਿੰਡ ਗੁਣਾਚੌਰ ਵਿਖੇ ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸਿੰਘ ਸੱਬਾ ਦੇ ਫਾਰਮ ਹਾਊਸ ’ਤੇ ਆ ਕੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਗੋਲ਼ੀਆਂ ਚਲਾਈਆਂ। ਸਰਬਜੀਤ ਸਿੰਘ ਸੱਬਾ ਦੇ ਚਾਚਾ ਸ਼ਿਵਰਾਜ ਰਾਣਾ ਨੇ ਦੱਸਿਆ ਕਿ ਮੈਂ ਅਤੇ ਮੇਰੇ ਪਰਿਵਾਰਕ ਮੈਂਬਰ ਫਾਰਮ ਹਾਊਸ ’ਤੇ ਸੀ ਅਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਮੇਰੇ ਭਤੀਜੇ ਦਾ ਨਾਂ ਸੱਬਾ ਕਹਿ ਕੇ ਆਵਾਜ਼ ਮਾਰੀ। ਸਰਬਜੀਤ ਸਿੰਘ ਸੱਬਾ ਕਮਰੇ ਵਿਚ ਸੁੱਤਾ ਪਿਆ ਸੀ ਅਤੇ ਮੈਂ ਗੇਟ ਖੋਲ੍ਹਣ ਲਈ ਤੁਰ ਪਿਆ ਤਾਂ ਉਨ੍ਹਾਂ ਦੋਵਾਂ ਵਿਚੋਂ ਇਕ ਨੇ ਇਕਦਮ ਫਾਇਰ ਕਰਨੇ ਸ਼ੁਰੂ ਕਰ ਦਿੱਤੇ।
ਉਨ੍ਹਾਂ ਨੇ ਦੱਸਿਆ ਕਿ ਮੈਂ ਤੁਰੰਤ ਪਿੱਛੇ ਹਟ ਗਿਆ। ਫਾਇਰ ਕਰਨ ਉਪਰੰਤ ਦੋਵੇਂ ਵਿਅਕਤੀ ਫਰਾਰ ਹੋ ਗਏ। ਐੱਸ. ਐੱਚ. ਓ. ਹਰਜਿੰਦਰ ਸਿੰਘ ਨੂੰ ਇਸ ਘਟਨਾ ਸਬੰਧੀ ਫੋਨ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।