ਪੱਤਰ ਪ੍ਰੇਰਕ : ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਆਏ ਦਿਨ ਹੀ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਿਹਾ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਚ ਗੋਲੀਆਂ ਚੱਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਵਿਦੇਸ਼ ਭੇਜਣ ਨੂੰ ਲੈ ਕੇ ਵੀਜ਼ਾ ਆਉਣ ਤੋਂ ਬਾਅਦ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇਹ ਝਗੜਾ ਹੋਇਆ, ਜਿਸ ਦੌਰਾਨ ਸ਼ਰੇਆਮ ਗੋਲੀਆਂ ਚੱਲੀਆਂ ਅਤੇ ਗੋਲੀਆਂ ਚੱਲਣ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਮੌਕੇ ਵਿਸ਼ਾਲ ਸਬਰਵਾਲ ਨੇ ਦੱਸਿਆ ਕਿ ਰਣਜੀਤ ਐਵੇਨਿਊ ਇਲਾਕੇ ਵਿੱਚ ਸ਼ਰੇਆਮ ਗੋਲੀਆਂ ਚਲਾਈਆਂ ਹਨ ਜਿਸ ਦੌਰਾਨ ਇੱਕ ਨੌਜਵਾਨ ਵੀ ਜਖਮੀ ਹੋਈਆ ਹੈ। ਉਨ੍ਹਾਂ ਦੱਸਿਆ ਕਿ ਗੋਲਿਆ ਇੰਨੇ ਜਬਰਦਸਤ ਤਰੀਕੇ ਨਾਲ ਚਲਾਈਆਂ ਗਈਆਂ ਹਨ ਕਿ ਆਲੇ ਦੁਆਲੇ ਦੇ ਲੋਕਾਂ ਨੇ ਘਰਾਂ ਅੰਦਰ ਵੜਕੇ ਆਪਣੀ ਜਾਨ ਬਚਾਈ ਹੈ, ਉਥੇ ਹੀ ਪੁਲਿਸ ਵੀ ਮੌਕੇ ਤੇ ਪਹੁੰਚੀ ਹੈ ਜਿਨ੍ਹਾਂ ਵਲੋ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ।
ਇਸ ਮੌਕੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਅੰਦਰ ਗੋਲੀਆਂ ਚੱਲਣ ਦੀ ਵਾਰਦਾਤ ਸਾਹਮਣੇ ਆਈ ਸੀ, ਜਿਸ ਨੂੰ ਲੈ ਕੇ ਉਹ ਮੌਕੇ ਤੇ ਪਹੁੰਚੇ ਹਨ ਅਤੇ ਪਤਾ ਲੱਗਾ ਹੈ ਕਿ ਇੱਕ ਨੌਜਵਾਨ ਦੇ ਪੱਟ ਵਿੱਚ ਗੋਲੀ ਲੱਗਣ ਕਰਕੇ ਗੰਭੀਰ ਰੂਪ ਵਿੱਚ ਜਖਮੀ ਹੋਇਆ ਹੈ। ਉਹਨਾਂ ਦੱਸਿਆ ਕਿ ਵਿਦੇਸ਼ ਭੇਜਣ ਦੇ ਚਲਦੇ ਵੀਜ਼ਾ ਆਉਣ ਤੋਂ ਬਾਅਦ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇਹਨਾਂ ਦੇ ਵਿੱਚ ਆਪਸੀ ਝਗੜਾ ਹੋਇਆ ਹੈ। ਉਹਨਾਂ ਕਿਹਾ ਕਿ ਮੌਕੇ ’ਤੇ ਪਹੁੰਚੇ ਹਾਂ ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਦੱਸਿਆ ਕਿ ਮੌਕੇ ਤੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ।