ਅਮ੍ਰਿਤਰਸਰ (ਜਸਪ੍ਰੀਤ): ਪੰਚਾਇਤੀ ਚੋਣਾਂ ਨੂੰ ਲੈ ਕੇ ਇੱਥੇ ਗੋਲੀਆਂ ਚਲਾਈਆਂ ਗਈਆਂ। ਮਾਮਲਾ ਪੰਜਾਬ ਦੇ ਅੰਮ੍ਰਿਤਸਰ ਸਥਿਤ ਪਿੰਡ ਕਮਸਕਾ ਦਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿੱਚ 42 ਸਾਲਾ ਔਰਤ ਕੁਲਦੀਪ ਕੌਰ ਦੀ ਮੌਤ ਹੋ ਗਈ ਅਤੇ ਦੋ ਹੋਰ ਪ੍ਰੇਮ ਸਿੰਘ ਅਤੇ ਸ਼ਮਸ਼ੇਰ ਸਿੰਘ ਜ਼ਖ਼ਮੀ ਹੋ ਗਏ। ਪੁਲੀਸ ਨੇ ਇੱਕ ਔਰਤ ਸਮੇਤ 27 ਵਿਅਕਤੀਆਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੀ ਉਲੰਘਣਾ ਦਾ ਕੇਸ ਦਰਜ ਕੀਤਾ ਹੈ। ਹੀਰਾ ਸਿੰਘ, ਚਰਨ ਸਿੰਘ, ਕਾਲਾ ਅਤੇ ਗੁਰਤੇਜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਮ੍ਰਿਤਕ ਔਰਤ ਕੁਲਦੀਪ ਕੌਰ ਦੇ ਪਤੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਝਗੜਾ ਉਦੋਂ ਸ਼ੁਰੂ ਹੋਇਆ ਜਦੋਂ ਉਸ ਦੀ ਮਾਸੀ ਜਸਪਾਲ ਕੌਰ ਨੇ ਮਿਰਜ਼ਾ ਸਿੰਘ ਦੀ ਪਤਨੀ ਦਲਜੀਤ ਕੌਰ ਖ਼ਿਲਾਫ਼ ਸਰਪੰਚ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ। ਨਾਮਜ਼ਦਗੀ ਪ੍ਰਕਿਰਿਆ ਦੌਰਾਨ ਸੁਰਿੰਦਰ ਸਿੰਘ ਅਤੇ ਮੇਜਰ ਸਿੰਘ ਵਿਚਕਾਰ ਤਕਰਾਰ ਹੋ ਗਈ, ਜਿਸ ਨੇ ਬਲਵਿੰਦਰ ਦੇ ਗਰੁੱਪ ਨੂੰ ਧਮਕੀਆਂ ਦਿੱਤੀਆਂ। ਸ਼ਾਮ 7 ਵਜੇ ਦੇ ਕਰੀਬ ਇਹ ਗਰੁੱਪ ਤਰਸੇਮ ਸਿੰਘ ਦੀ ਟਾਈਲ ਫੈਕਟਰੀ ਵਾਪਸ ਪਰਤਿਆ, ਜਿੱਥੇ ਰਾਈਫਲਾਂ, ਤੇਜ਼ਧਾਰ ਹਥਿਆਰਾਂ ਅਤੇ ਲੱਕੜ ਦੀਆਂ ਸੋਟੀਆਂ ਨਾਲ ਲੈਸ ਇਕ ਗਰੁੱਪ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।