by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ ’ਚ ਖਾਲਸਾ ਕਾਲਜ ਦੇ ਬਾਹਰ 2 ਗੁੱਟਾਂ ਦੇ ਲੋਕਾਂ ’ਚ ਲੜਾਈ ਹੋਣ ਕਰਕੇ ਗੋਲੀਆਂ ਚਲਾਈਆਂ ਗਈਆਂ ਹਨ। ਗੋਲੀ ਲੱਗਣ ਕਾਰਨ ਇਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿਤੀ ਹੈ।