by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਪਿੰਡ ਠੇਠਰਕੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 2 ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਪਿੰਡ ਧਰਮਕੋਟ ਦੇ ਰਹਿਣ ਵਾਲੇ ਨੌਜਵਾਨ ਜੇਮਸ ਨੂੰ ਗੋਲੀਆਂ ਮਾਰ ਕੇ ਗੰਭੀਰ ਜਖ਼ਮੀ ਕਰ ਦਿੱਤਾ । ਦੱਸਿਆ ਜਾ ਰਿਹਾ ਉਧਾਰ ਲਏ 8 ਹਜ਼ਾਰ ਰੁਪਏ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ ਹਨ । ਲੋਕਾਂ ਵਲੋਂ ਜਖ਼ਮੀ ਨੌਜਵਾਨ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਰਕੇ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਖ਼ਮੀ ਨੌਜਵਾਨ ਨੇ ਕਿਹਾ ਉਸ ਦੇ ਦੋਸਤ ਨਿਹਾਲ ਸਿੰਘ ਨੇ ਕਿਸੇ ਕੋਲੋਂ 8ਹਜ਼ਾਰ ਰੁਪਏ ਉਧਾਰ ਲਏ ਸਨ। ਉਸ ਕੋਲ ਵਾਪਸ ਦੇਣ ਲਈ ਪੈਸੇ ਨਹੀਂ ਸੀ। ਇਸ ਲਈ ਉਸ ਦੀ ਦੁਕਾਨ 'ਤੇ 2 ਵਿਅਕਤੀਆਂ ਪੈਸੇ ਵਾਪਸ ਮੰਗਣ ਆ ਗਏ। ਇਸ ਦੌਰਾਨ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ।