by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਦਾਲਤ 'ਚ ਪੇਸ਼ੀ ਭੁਗਤਣ ਆਏ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ । ਦੱਸਿਆ ਜਾ ਰਿਹਾ ਲੁਧਿਆਣਾ ਦੀ ਅਦਾਲਤ 'ਚ 3 ਰਾਊਂਡ ਫਾਇਰ ਹੋਏ ਹਨ । ਇਸ ਗੋਲੀਬਾਰੀ ਦੌਰਾਨ 1 ਨੌਜਵਾਨ ਗੰਭੀਰ ਜਖ਼ਮੀ ਹੋ ਗਿਆ । ਜਖ਼ਮੀ ਨੌਜਵਾਨ ਦੀ ਪਛਾਣ ਹਿਮਾਂਸ਼ੂ ਦੇ ਰੂਪ 'ਚ ਹੋਈ ਹੈ। ਜਿਸ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਕਤ ਨੌਜਵਾਨ ਆਪਣੇ ਸਾਥੀ ਗੁਰਚਰਨ ਸਿੰਘ ਨਾਲ ਕਿਸੇ ਮਾਮਲੇ ਨੂੰ ਲੈ ਕੇ ਪੇਸ਼ੀ 'ਤੇ ਆਇਆ ਸੀ। ਇਸ ਦੌਰਾਨ ਵਿਰੋਧੀ ਧਿਰ ਵਲੋਂ ਉਕਤ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਨਾਲ ਅਦਾਲਤ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।