by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਹੀ ਕਈ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਤਰ੍ਹਾਂ ਹੀ ਸ੍ਰੀ ਅਨੰਦਪੁਰ ਸਾਹਿਬ ਦੇ ਕਈ ਪਿੰਡ ਤੇ ਸ਼ਹਿਰ ਪਾਣੀ ਵਿੱਚ ਡੁੱਬ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਸ ਨੇ ਸੋਸ਼ਲ ਮੀਡਿਆ 'ਤੇ ਪੋਸਟ ਸਾਂਝੀ ਕਰਦੇ ਸ੍ਰੀ ਅਨੰਦਪੁਰ ਸਾਹਿਬ ਦੇ ਹਾਲਾਤ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਕਿਹਾ ਭਾਰੀ ਬਾਰਿਸ਼ ਨਾ ਰੁਕਣ ਕਾਰਨ ਮੇਰੇ ਅਨੰਦਪੁਰ ਸਾਹਿਬ ਹਲਕੇ 'ਚ ਹਾਲਾਤ ਕਾਫੀ ਖ਼ਰਾਬ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ BBMB ਦੀਆਂ ਟੀਮਾਂ ਲੱਗੀਆਂ ਹੋਈਆਂ ਹਨ । ਹਰਜੋਤ ਬੈਂਸ ਨੇ ਕਿਹਾ ਕਿ ਲੰਗਰ, ਪਾਣੀ ਤੇ ਦਰਵਾਈਆਂ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ ਤੇ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਜਾ ਰਹੇ ਹਨ, ਉੱਥੇ ਹੀ ਲੋਕਾਂ ਨੂੰ ਬਿਨਾਂ ਜ਼ਰੂਰਤ ਤੋਂ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ ।