by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਜ਼ਿਕਰਯੋਗ ਹੈ ਕਿ CM ਮਾਨ ਨਾਲ ਇਸ ਮੌਕੇ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹੋਰ ਵੀ ਅਧਿਕਾਰੀ ਹਾਜ਼ਰ ਸੀ। ਜਾਣਕਾਰੀ ਅਨੁਸਾਰ ਸ਼੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ CM ਮਾਨ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ।ਇਸ ਦੌਰਾਨ ਭਾਰੀ ਸੰਗਤ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਬੈਰੀਕੇਡਿੰਗ ਕਰਕੇ ਟ੍ਰੈਫਿਕ ਨੂੰ ਰੋਕ ਦਿੱਤਾ । ਮੱਥਾ ਟੇਕਣ ਆਏ ਲੋਕਾਂ ਨੂੰ ਵਾਪਸ ਮੋੜ ਦਿੱਤਾ ਗਿਆ ।