ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਿੱਧੂ ਮੂਸੇ ਵਾਲਾ, ਹੋਈ ਧੱਕਾ ਮੁੱਕੀ

by

ਮੀਡੀਆ ਡੈਸਕ: 'ਮਾਈ ਭਾਗੋ' ਵਿਵਾਦ ਮਗਰੋਂ ਪਹਿਲੀ ਵਾਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਸਿੱਧੂ ਮੂਸੇ ਵਾਲਾ ਇਕੱਲਾ ਹੀ ਨਹੀਂ ਸਗੋਂ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ। ਉਥੇ ਪਰਿਵਾਰ ਨਾਲ ਪਹੁੰਚੇ ਸਿੱਧੂ ਮੂਸੇ ਵਾਲਾ ਧੱਕਾ-ਮੁੱਕੀ ਦਾ ਵੀ ਸ਼ਿਕਾਰ ਹੋਏ, ਜਿਸ 'ਤੇ ਸਿੱਧੂ ਮੂਸੇ ਵਾਲਾ ਪੱਤਰਕਾਰਾਂ 'ਤੇ ਭੜਕਦੇ ਵੀ ਨਜ਼ਰ ਆਏ। ਦਰਅਸਲ ਸਿੱਧੂ ਦੇ ਭੜਕਨ ਦਾ ਕਾਰਨ ਇਹ ਸੀ ਕਿ ਮੀਡੀਆ ਨਾਲ ਗੱਲਬਾਤ ਦੌਰਾਨ ਸਿੱਧੂ ਮੂਸੇ ਵਾਲਾ ਧੱਕਾ-ਮੁੱਕੀ ਦਾ ਸ਼ਿਕਾਰ ਹੋ ਗਏ। ਸਿੱਧੂ ਨੇ ਕਿਹਾ ਕਿ ਮੇਰੇ ਨਾਲ ਪਰਿਵਾਰ ਵਾਲੇ ਹਨ।


ਦੱਸਣਯੋਗ ਹੈ ਕਿ ਵੱਖ-ਵੱਖ ਗੀਤਾਂ ਨਾਲ ਸੰਗੀਤ ਜਗਤ 'ਚ ਮਕਬੂਲ ਹੋਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਲਗਾਤਾਰ ਤਰੱਕੀਆਂ ਦੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ। ਇਕ ਤੋਂ ਬਾਅਦ ਇਕ ਹਿੱਟ ਗੀਤ ਦੇਣ ਵਾਲੇ ਸਿੱਧੂ ਮੂਸੇ ਵਾਲਾ ਆਪਣੀ ਆਉਣ ਵਾਲੀ ਫਿਲਮ ‘Yes I am Student’ ਨੂੰ ਲੈ ਕੇ ਕਾਫੀ ਰੁੱਝੇ ਹੋਏ ਹਨ। ਦੱਸ ਦਈਏ ਕਿ ਇਸ ਫਿਲਮ 'ਚ ਸਿੱਧੂ ਮੂਸੇ ਵਾਲਾ ਨਾਲ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖਰ ਨਜ਼ਰ ਆਉਣ ਵਾਲੀ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।