ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਹੋਇਆ ਰਿਲੀਜ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਉਸ ਦਾ ਦੂਜਾ ਗੀਤ ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਮੂਸੇਵਾਲਾ ਨੇ ਹਰੀ ਸਿੰਘ ਨਲੂਆਂ ਦੀ ਜਿੰਦਗੀ ਨੂੰ ਦਰਸਾਇਆ ਹੈ। ਇਸ ਗੀਤ 'ਚ ਹਰਿ ਸਿੰਘ ਨਲੂਆ ਦੀਆਂ ਤਸਵੀਰਾਂ ਤੇ ਵੀਡੀਓ ਨੂੰ ਜੋੜ ਕੇ ਤਿਆਰ ਕੀਤਾ ਗਿਆ ਹੈ। ਗੀਤ ਨੂੰ ਲਿਖਿਆ ਗਾਇਆ ਤੇ ਕੰਪੋਜ਼ ਸਿੱਧੂ ਮੂਸੇਵਾਲਾ ਨੇ ਕੀਤਾ ਹੈ। ਇਸ ਨੂੰ ਸੰਗੀਤ ਸਨੈਪੀ ਨੇ ਦਿੱਤਾ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ SYL ਗੀਤ ਰਿਲੀਜ਼ ਹੋਇਆ ਸੀ। ਜਿਸ ਨੂੰ ਸਰਕਾਰ ਨੇ ਬੈਨ ਕਰ ਦਿੱਤਾ ਸੀ ।