by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਵੱਲੋਂ ਟਰਾਂਜ਼ਿਟ ਰਿਮਾਂਡ 'ਤੇ ਆਏ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਉਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ 'ਚ ਲਿਜਾਇਆ ਗਿਆ। ਅਦਾਲਤ ਨੇ ਜੱਗੂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਪੰਜਾਬ ਪੁਲਿਸ ਵੱਲੋਂ ਦਿੱਲੀ ਜੇਲ੍ਹ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਸੀ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਮੂਸੇਵਾਲਾ ਕਤਲ ਕਾਂਡ 'ਚ ਦੋ ਸ਼ਾਰਪ ਸ਼ੂਟਰ ਅਤੇ ਹਥਿਆਰ ਮੁਹੱਈਆ ਕਰਵਾਏ ਸਨ, ਜਿਸ ਤੋਂ ਬਾਅਦ ਪੁਲਸ ਉਸ ਨੂੰ ਪੁੱਛਗਿੱਛ ਲਈ ਪੰਜਾਬ ਲੈ ਕੇ ਆਈ ਸੀ।