ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅੱਜ ਪਿੰਡ ਜਵਾਹਰਕੇ ਵਿਖੇ ਸਿੱਧੂ ਦੀ ਯਾਦ 'ਚ ਕਰਵਾਏ ਜਾ ਰਹੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮੌਕੇ ਮੱਥਾ ਟੇਕਣ ਪਹੁੰਚੀ। ਇਸ ਦੌਰਾਨ ਉਹ ਸਿੱਧੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਭਾਵੁਕ ਹੋ ਪਏ। ਲੋਕਾਂ ਵਲੋਂ ਉੱਥੇ ਪਹੁੰਚ ਕੇ ਸਿੱਧੂ ਦੇ ਮਾਤਾ- ਪਿਤਾ ਨੂੰ ਹੌਂਸਲਾ ਦਿੱਤਾ ਗਿਆ। ਦੱਸ ਦਈਏ ਕਿ 29 ਮਈ ਨੂੰ ਸਿੱਧੂ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵਲੋਂ ਪਿੰਡ ਮੂਸਾ ਵਿਖੇ ਪਾਠ ਕਰਵਾਇਆ ਗਿਆ। ਇਸ ਮੌਕੇ ਪਿੰਡ ਮੂਸਾ ਸਿੱਧੂ ਦੀ ਯਾਦ 'ਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
ਸਿੱਧੂ ਦੇ ਤਾਏ ਚਮਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਗੁਰੂਦੁਆਰਾ ਚੋਂਕ ਤੋਂ ਬੱਸ ਅੱਡੇ ਤੱਕ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਉੱਥੇ ਹੀ ਕੈਨੇਡਾ ਦੇ ਸਰੀ 'ਚ ਵੀ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਗੁਰੂਦੁਆਰਾ ਸਾਹਿਬ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ । ਸਿੱਧੂ ਦੀ ਮੌਤ ਨੂੰ ਪੂਰਾ 1 ਸਾਲ ਹੋ ਗਿਆ ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਦਿਵਾਉਣ ਲਈ ਮਾਪੇ ਸਰਕਾਰ ਕੋਲੋਂ ਗੁਹਾਰ ਲਗਾ ਰਹੇ ਹਨ ।