ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਗੈਂਗਸਟਰ ਦੀਪਜ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਸਿੱਧੂ ਦੀ ਮਾਤਾ ਚਰਨ ਕੌਰ ਨੇ ਪੰਜਾਬ ਸਰਕਾਰ ਤੇ ਪੁਲਿਸ ਸੁਰੱਖਿਆ ਤੇ ਕਈ ਸਵਾਲ ਖੜੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਨਾਮ ਦੀ ਕੋਈ ਚੀਜ਼ ਨਹੀਂ ਹੈ ਕਿਉਕਿ ਸ਼ਰੇਆਮ ਪੁਲਿਸ ਹਿਰਾਸਤ 'ਚੋ ਖਤਰਨਾਕ ਗੈਂਗਸਟਰ ਫਰਾਰ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਪੁੱਤ ਨੂੰ ਇਨਸਾਫ ਦਵਾਉਣ ਲਈ ਬੇਸ਼ਕ ਸਾਨੂੰ ਜਾਨ ਹੀ ਕੁਰਬਾਨ ਕਿਉ ਨਾ ਕਰਨੀ ਪਵੇ ਪਰ ਅਸੀਂ ਇਨਸਾਫ ਲੈ ਕੇ ਰਿਹਾਗੇ। ਸਿੱਧੂ ਦੀ ਮਾਤਾ ਨੇ ਕਿਹਾ ਕਿ ਗੈਂਗਸਟਰਾਂ ਨੂੰ ਜੇਲ੍ਹ 'ਚ ਵੀ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਿਹਾ ਹਨ।
ਉਨ੍ਹਾਂ ਨੇ ਕਿਹਾ ਕਿ ਆਮ ਲੋਕ ਹੀ ਉਸ ਨਾਲ ਖੜੇ ਹਨ ਤੇ ਪੰਜਾਬ ਸਰਕਾਰ ਕੋਲੋਂ ਉਨ੍ਹਾਂ ਨੂੰ ਕੁਝ ਉਮੀਦ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਸਿੱਧੂ ਨੂੰ ਇਨਸਾਫ ਸਵਾਉਂ ਲਈ ਹਰ ਸੂਬੇ ਵਿੱਚ ਕੈਂਡਲ ਮਾਰਚ ਕੰਢਿਆਂ ਜਾਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਈਂ ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ 2 ਗੈਂਗਸਟਰਾਂ ਦਾ ਐਨਕਾਊਂਟਰ ਵੀ ਕੀਤਾ ਸੀ । ਗੈਂਗਸਟਰ ਦੀਪਕ ਟੀਨੂੰ ਦੀ ਸਿੱਧੂ ਦੇ ਕਤਲ ਤੋਂ ਪਹਿਲਾ ਹੀ ਗੈਂਗਸਟਰ ਲਾਰੈਂਸ ਨਾਲ ਫੋਨ 'ਤੇ ਗੱਲਬਾਤ ਹੋਈ ਸੀ। ਪੁਲਿਸ ਵਲੋਂ ਉਸ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਸੀ ।