by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੋਸ਼ਲ ਮੀਡੀਆ 'ਤੇ ਗਾਇਕ ਸਿੱਧੂ ਮੂਸੇਵਾਲਾ ਦੀਆਂ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ 'ਚ ਦੇਖਿਆ ਜਾ ਸਕਦਾ ਹੈ ਕਿ ਸੁਪਾਰੀ ਦੇ ਪੈਕੇਟਾਂ 'ਤੇ ਸਿੱਧੂ ਦੀ ਤਸਵੀਰ ਲੱਗੀ ਹੋਈ ਹੈ। ਇਹ ਤਸਵੀਰਾਂ ਪਾਕਿਸਤਾਨ ਦੀਆਂ ਦੱਸੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਦੇਖਣ ਨੂੰ ਬਾਅਦ ਸਿੱਧੂ ਦੇ ਪ੍ਰਸ਼ੰਸਕਾ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ ਤੇ ਸਿੱਧੂ ਦੇ ਪ੍ਰਸ਼ੰਸਕਾ ਵਲੋਂ ਗੁੱਸੇ 'ਚ ਕੁਮੈਂਟਸ ਕਰਕੇ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਸ਼ੰਸਕਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਿੱਧੂ ਦੀਆਂ ਤਸਵੀਰਾਂ ਨੂੰ ਇਨ੍ਹਾਂ ਤੋਂ ਜਲਦ ਹਟਾਇਆ ਜਾਵੇ। ਦੱਸਣਯੋਗ ਹੈ ਕਿ ਸੁਪਾਰੀ ਦੇ ਪੈਕੇਟਾਂ 'ਤੇ ਸਿੱਧੂ ਦੇ ਗੀਤ 295 ਦਾ ਨਾਂ ਵੀ ਵਰਤਿਆ ਜਾ ਰਿਹਾ ਹੈ । ਹਾਲਾਂਕਿ ਇਸ ਤਸਵੀਰ ਨੂੰ ਲੈ ਕੇ ਸਿੱਧੂ ਦੇ ਮਾਪਿਆਂ ਵਲੋਂ ਕੋਈ ਬਿਆਨ ਸਾਹਮਣੇ ਨਹੀ ਆਇਆ ਹੈ ।