ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਆਨੰਦ ਮੈਰਿਜ ਐਕਟ 'ਚ ਸੋਧ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਆਉਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ 'ਚ ਇਸ ਸੋਧ ਦੇ ਖਰੜੇ ਨੂੰ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਰੱਖਿਆ ਜਾਵੇਗਾ । ਨਵੀ ਸੋਧ ਅਨੁਸਾਰ ਆਨੰਦ ਮੈਰਿਜ ਐਕਟ ਤਹਿਤ ਵਿਆਹ ਹੁਣ ਕੀਤੇ ਵੀ ਰਜਿਸਟਰਡ ਹੋ ਸਕੇਗਾ । ਸਾਲ 2016 'ਚ ਪਿਛਲੀ ਅਕਾਲੀ- ਭਾਜਪਾ ਸਰਕਾਰ ਦੇ ਸਮੇ ਆਨੰਦ ਮੈਰਿਜ ਐਕਟ ਹੋਂਦ 'ਚ ਆਇਆ ਸੀ ਪਰ ਇਸ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਗਿਆ ਸੀ। ਇਸ ਤੋਂ ਬਾਅਦ ਅਮਰਿੰਦਰ ਸਿੰਘ ਤੇ ਚੰਨੀ ਦੀ ਸਰਕਾਰ ਵਲੋਂ ਵੀ ਇਸ ਨੂੰ ਪੂਰੀ ਤਰਾਂ ਲਾਗੂ ਨਹੀ ਕੀਤਾ ਜਾ ਸਕਿਆ। ਵਿਆਹ ਨੂੰ ਹਿੰਦੂ ਵਿਆਹ ਦੀ ਤਰਾਂ ਰਜਿਸਟਰਡ ਕੀਤਾ ਜਾਂਦਾ ਰਿਹਾ, ਇਸ ਕਰਕੇ ਵਿਦੇਸ਼ ਜਾਣ ਵਾਲੇ ਜੋੜਿਆ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਕਿਉਕਿ ਉਨ੍ਹਾਂ ਨੂੰ ਵਿਦੇਸ਼ ਜਾ ਕੇ ਇਹ ਸਾਬਤ ਕਰਨਾ ਮੁਸ਼ਕਲ ਹੋ ਰਿਹਾ ਸੀ ਕਿ ਉਹ ਹਿੰਦੂ ਹਨ ਜਾਂ ਸਿੱਖ। ਇਸ ਤੋਂ ਬਾਅਦ ਹੁਣ ਵਿਆਹ ਆਨੰਦ ਮੈਰਿਜ ਐਕਟ ਤਹਿਤ ਰਜਿਸਟਰ ਹੋਣ ਲੱਗਾ ਹੈ ।
by jaskamal