by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇੰਗਲੈਂਡ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਸਿੱਖ ਵਿਅਕਤੀ ਨੇ 4 ਬੱਚਿਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਇਸ ਕਤਲ ਵਿੱਚ 2 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ। ਦੱਸਿਆ ਜਾ ਰਿਹਾ ਬਲੋਰਸ ਗ੍ਰੀਨ ਦੇ ਗੁਰਦੀਪ ਤੇ ਡਡਲੇ ਦੇ ਰਿਚਮੰਡ ਰੋਡ ਦੇ ਹਸਨ ਨੇ ਇੱਕ ਟੈਕਸੀ ਫਾਰਮ ਦੇ ਮੈਨੇਜਰ ਮੁਹੰਮਦ ਹਾਰੂਨ ਜ਼ੇਬ ਦਾ ਸਿਰ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਰੂਨ ਆਪਣੇ ਘਰ ਦੇ ਬਾਹਰ ਫਸਿਆ ਹੋਇਆ ਸੀ। ਇਸ ਦੌਰਾਨ ਦੋਸ਼ੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸਿਰ ਤੇ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ 3 ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਹੈ। ਅਦਾਲਤ ਵਲੋਂ ਤਿੰਨਾਂ ਦੋਸ਼ੀਆਂ ਨੂੰ ਸਜਾ ਸੁਣਾਈ ਜਾਵੇਗੀ। ਇਹ ਕਤਲ ਪਰਿਵਾਰ ਵਿਚਾਲੇ ਚੱਲ ਰਹੇ ਝਗੜੇ ਤੋਂ ਬੜਾ ਕੀਤਾ ਗਿਆ।