by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਸਾਬਕਾ ਵਿਧਾਇਕ ਰਹੇ ਸਿਮਰਜੀਤ ਸਿੰਘ ਬੈਂਸ ’ਤੇ ਦਰਜ ਜਬਰ-ਜ਼ਨਾਹ ਦੇ ਇਕ ਮਾਮਲੇ ਵਿਚ ਪੰਜਾਬ 'ਤੇ ਹਰਿਆਣਾ ਹਾਈਕੋਰਟ ਨੇ ਬਿਨਾਂ ਕੋਈ ਅੰਤਰਿਮ ਰਿਲੀਫ ਦਿੱਤੇ ਪਟੀਸ਼ਨ ’ਤੇ ਸੁਣਵਾਈ 19 ਮਈ ਤੱਕ ਮੁਲਤਵੀ ਕਰ ਦਿੱਤੀ ਹੈ।
ਔਰਤ ਦਾ ਦੋਸ਼ ਸੀ ਕਿ ਉਹ ਇਕ ਮਕਾਨ ਦੇ ਝਗੜੇ ਨੂੰ ਲੈ ਕੇ ਮਦਦ ਮੰਗਣ ਸਿਮਰਜੀਤ ਬੈਂਸ ਕੋਲ ਗਈ ਸੀ, ਜਿੱਥੇ ਉਨ੍ਹਾਂ ਨੇ ਸਾਜਿਸ਼ਨ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ 'ਤੇ ਮੂੰਹ ਖੋਲ੍ਹਣ ’ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਲੁਧਿਆਣਾ ਕੋਰਟ ਦੀ ਇਸ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਿਮਰਜੀਤ ਸਮੇਤ 3 ਮੁਲਜ਼ਮਾਂ ਨੇ ਹਾਈਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ।