by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : SYL ਦੇ ਮੁੱਦੇ 'ਤੇ ਪੰਜਾਬ ਤੇ ਹਰਿਆਣਾ ਦੇ ਮੁਖ ਮੰਤਰੀ ਭਗਵੰਤ ਮਾਨ ਤੇ ਮਨੋਹਰ ਲਾਲ ਖੱਟੜ 'ਚ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਮੀਟਿੰਗ ਤੋਂ ਪਹਿਲਾਂ ਇਕ ਨੁਕਤਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਇਸ ਨਾਲ ਹਰਿਆਣਾ ਦੀ ਪਾਣੀ ਦੀ ਲੋੜ ਵੀ ਪੂਰੀ ਹੋ ਜਾਵੇਗੀ ਤੇ ਦੋਵਾਂ ਸੂਬਿਆਂ 'ਚ ਪਿਆਰ ਵੀ ਬਣਿਆ ਰਹੇਗਾ।ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਇਹ ਮਾਮਲਾ ਹਰਿਆਣਾ ਨੂੰ ਪਾਣੀ ਦੇਣ ਦਾ ਨਹੀ ਹੈ ਸਗੋਂ ਪੰਜਾਬ ਦਾ ਪਾਣੀ ਖੋਹਣ ਦਾ ਹੈ। ਉਨ੍ਹਾਂ ਨੇ ਕਿਹਾ ਮੁੱਖ ਮੰਤਰੀਆਂ ਦੀ ਮੀਟਿੰਗ ਦੌਰਾਨ ਪੰਜਾਬ ਦੇ CM ਮਾਨ ਨੇ ਆਪਣਾ ਪੱਖ ਸੀ ਢੰਗ ਨਾਲ ਪੇਜਸ ਕੀਤਾ ਤਾਂ ਪੰਜਾਬ ਦਾ ਪਾਣੀ ਪੰਜਾਬ ਕੋਲ ਹੀ ਰਹਿ ਜਾਵੇਗਾ।