by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਬਰ-ਜ਼ਨਾਹ ਮਾਮਲੇ ’ਚ ਲੋਕ ਇਨਸਾਫ਼ ਪਾਰਟੀ ਤੇ ਹਲਕਾ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ, ਉਨ੍ਹਾਂ ਦੇ ਭਰਾ, 2 ਜਨਾਨੀਆਂ ਸਮੇਤ 6 ਖ਼ਿਲਾਫ਼ ਅਦਾਲਤ ਦੇ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਐੱਸ. ਐੱਸ. ਓ. ਮਧੂਬਾਲਾ ਨੇ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਦੀ ਪਛਾਣ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਬਲਜਿੰਦਰ ਕੌਰ, ਜਸਵੀਰ ਕੌਰ ਵਜੋਂ ਹੋਈ ਹੈ। ਸਾਰਿਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਈ ਸੀ। ਅਦਾਲਤ 'ਚ ਪੇਸ਼ ਨਾ ਹੋਣ ’ਤੇ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਅਤੇ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ।