by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਦਲੇਰ ਮਹਿੰਦੀ ਜੋ ਕਿ ਕੁਝ ਸਮੇ ਤੋਂ ਜੇਲ੍ਹ ਵਿੱਚ ਬੰਦ ਹਨ ਦੱਸ ਦਈਏ ਕਿ ਦਲੇਰ ਮਹਿੰਦੀ ਦੀ ਸਿਹਤ ਖਰਾਬ ਹੋ ਗਈ ਹੈ। ਦੱਸਿਆ ਜਾ ਰਹੀਆਂ ਰਿਹਾ ਹੈ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਇਕ ਅੱਖ ਦਾ ਅਪਰੇਸ਼ਨ ਹਪੋ ਗਿਆ ਸੀ ਜਦਕਿ ਦੂਜੀ ਅੱਖ ਦਾ ਅਪਰੇਸ਼ਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦਲੇਰ ਮਹਿੰਦੀ ਨੇ ਡਾਕਟਰਾਂ ਨੂੰ ਸ਼ਿਕਾਇਤ ਕੀਤੀ ਸੀ।
ਉਸ ਨੂੰ ਅੱਖਾਂ 'ਚ ਧੂੰਦਲੇਪਣ ਲੱਗ ਰਿਹਾ ਹੈ ਜਿਸ ਤੋਂ ਬਾਅਦ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਇਆ ਗਿਆ ਸੀ। ਫਿਲਹਾਲ ਡਾਕਟਰਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ ਪਰ ਇਸ ਦੀ ਕਿਸੇ ਵੀ ਅਧਿਕਾਰੀ ਵਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ। ਜਿਕਰਯੋਗ ਹੈ ਕਿ ਦਲੇਰ ਮਹਿੰਦੀ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਕੇਦਰੀ ਜੇਲ ਪਟਿਆਲਾ ਵਿੱਚ 2 ਸਾਲ ਦੀ ਸਜ਼ਾ ਕੱਟ ਰਹੇ ਹਨ। 19 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਵਲੋਂ ਉਸ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ।