by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ 'ਤੇ ਦੋਸ਼ ਲਗਾਉਂਦੇ ਕਿਹਾ ਕਿ ਗੁਜਰਾਤ ਤੇ ਦਿੱਲੀ ਨਗਰ ਨਿਗਮ ਚੋਣਾਂ 'ਚ ਹਾਰ ਤੋਂ ਡਰ ਕੇ ਮੁੱਖ ਮੰਤਰੀ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਸਿਸੋਦੀਆ ਵਲੋਂ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ । ਉਨ੍ਹਾਂ ਨੇ ਕਿਹਾ ਉਹ ਇਸ ਮਾਮਲੇ 'ਚ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨਗੇ। ਉਨ੍ਹਾਂ ਨੇ ਕਿਹਾ ਭਾਜਪਾ ਆਗੂ ਮਨੋਜ ਤਿਵਾੜੀ ਵਲੋਂ ਕੇਜਰੀਵਾਲ ਖਿਲਾਫ ਜਿਸ ਤਰਾਂ ਦੀ ਭਾਸ਼ਾ ਵਰਤੀ ਜਾ ਰਹੀ ਹੈ। ਉਹ ਖੁੱਲੀ ਧਮਕੀ ਹੈ । ਮਨੋਜ ਤਿਵਾੜੀ ਵਲੋਂ ਵਰਤੀ ਜਾ ਰਹੀ ਭਾਸ਼ਾ ਤੋਂ ਸਪਸ਼ੱਟ ਹੋ ਰਿਹਾ ਕਿ ਉਹ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਕਰ ਰਹੇ ਹਨ ਇਸ ਮਾਮਲੇ 'ਤੇ ਮਨੋਜ ਤਿਵਾੜੀ ਨੇ ਕਿਹਾ ਕਿ ਉਹ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਸਿਸੋਦੀਆ ਵਲੋਂ ਲਗਾਏ ਦੋਸ਼ਾਂ ਨੂੰ ਖ਼ਾਰਜ ਕੀਤਾ ਹੈ ।