by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਖਰਲ ਕੋਲ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਬਾਈਕ ਸਵਾਰ ਭੈਣ -ਭਰਾ ਗੰਭੀਰ ਜਖ਼ਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਜਾ ਕੇ ਭੈਣ ਦੀ ਮੌਤ ਹੋ ਗਈ, ਜਦਕਿ ਭਰਾ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰ ਲਿਆ ਹੈ । ਪਵਨ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਭੈਣ ਵੈਸ਼ਾਲੀ ਨਾਲ ਮੋਟਰਸਾਈਕਲ 'ਤੇ ਕਿਸੇ ਜ਼ਰੂਰੀ ਕੰਮ ਲਈ ਜਾ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।