by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਵਿਖੇ ਸਿੱਖ ਸੰਗਤ ਤੇ 2015 ਵਿੱਚ ਗੋਲੀਆਂ ਚਲਾਇਆ ਗਿਆ ਸੀ। ਇਸ ਮਾਮਲੇ 'ਚ SIT ਵਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 2019 ਵਿੱਚ ਇਸ ਮਾਮਲੇ ਨੂੰ ਲੈ ਕੇ ਵਿਸ਼ੇਸ਼ ਟੀਮ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਗੋਲੀਕਾਂਡ ਨੂੰ ਲੈ ਕੇ ਪੁਲਿਸ ਨੇ FIR ਦਰਜ ਕੀਤੀ ਹੈ । ਪੁੱਛਗਿੱਛ ਲਈ ਕੋਟਕਪੂਰਾ ਪੁਲਿਸ ਨੇ ਜਾਂਚ ਲਈ ਰਿਕਾਰਡ ਸਮੇਤ ਵਿਅਕਤੀਗਤ ਤੋਰ ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।