ਪ੍ਰਤਾਪਗੜ੍ਹ (ਸਾਹਿਬ) - ਅਸਮਾਨੀ ਬਿਜਲੀ ਡਿੱਗਣ ਕਾਰਨ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ‘ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਓਥੇ ਹੀ ਜਾਣਕਾਰੀ ਮੁਤਾਬਕ ਇਹ ਹਾਦਸਾ ਬੁੱਧਵਾਰ ਸ਼ਾਮ ਨੂੰ ਹੋਈ ਭਾਰੀ ਬਾਰਿਸ਼ ਦੌਰਾਨ ਪੰਜ ਥਾਣਾ ਖੇਤਰ ‘ਚ ਵਾਪਰਿਆ। ਇਸ ਨੂੰ ਲੈ ਕੇ ਪੂਰੇ ਜ਼ਿਲ੍ਹੇ ਵਿੱਚ ਹੜਕੰਪ ਮੱਚ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਪੀਲੀਭੀਤ ਅਤੇ ਲਖੀਮਪੁਰ ਖੇੜੀ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਅਤੇ ਜ਼ਮੀਨੀ ਨਿਰੀਖਣ ਕੀਤਾ ਅਤੇ ਕਿਹਾ ਕਿ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹੀ ਹੈ।
ਮੁੱਖ ਮੰਤਰੀ ਨੇ ਪਹਿਲਾਂ ਪੀਲੀਭੀਤ ਦੀਆਂ ਪੂਰਨਪੁਰ, ਸਦਰ ਅਤੇ ਬਿਸਲਪੁਰ ਤਹਿਸੀਲਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਹਵਾਈ ਸਰਵੇਖਣ ਕੀਤਾ ਅਤੇ ਅਧਿਕਾਰੀਆਂ ਤੋਂ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।