by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰੂਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਸਬਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਸ਼ਾਹਪੁਰ 'ਚ ਇੱਕ ਗਰੀਬ ਪਰਿਵਾਰ ਦੇ ਘਰ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ ਹੋਇਆ ਹੈ। ਘਰ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਇੱਕ ਘਰ ਅਸਮਾਨ 'ਚੋ ਬਿਜਲੀ ਚਮਕੀ ਤੇ ਉਨ੍ਹਾਂ ਦੇ ਘਰ ਵਿੱਚ ਬਣੇ ਤੂੜੀ ਵਾਲੇ ਸ਼ੈਂਡ ਉਪਰ ਡਿੱਗ ਪਈ। ਜਿਸ ਕਾਰਨ ਤੂੜੀ 'ਚੋ ਭਿਆਨਕ ਅੱਗ ਦੀਆਂ ਲਪਟਾਂ ਨਿਕਲਨੀਆਂ ਸ਼ੁਰੂ ਹੋ ਗਈਆਂ । ਉਨ੍ਹਾਂ ਨੇ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਉਸ ਨੇ ਘਰ ਵਿੱਚ ਲੱਗੇ ਮੋਟਰਸਾਈਕਲ ਨੂੰ ਸਾੜ ਕੇ ਸੁਆਹ ਕਰ ਦਿੱਤਾ । ਪਰਿਵਾਰਿਕ ਮੈਬਰਾਂ ਅਨੁਸਾਰ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ । ਹਾਲਾਂਕਿ ਇਸ ਅੱਗ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀ ਹੋਇਆ ਪਰ ਮਾਲੀ ਨੁਕਸਾਨ ਬਹੁਤ ਹੋਇਆ ਹੈ । ਪੀੜਤ ਪਰਿਵਾਰ ਵਲੋਂ ਪੰਜਾਬ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਗਈ ਹੈ ।