by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਟੋਰਾਂਟੋ ਵਿੱਚ ਪ੍ਰਸਿੱਧ ਸਵਾਮੀ ਨਾਰਾਇਣ ਮੰਦਿਰ ਦੀਆਂ ਕੰਧਾਂ 'ਤੇ 'ਖਾਲਿਸਤਾਨ ਜ਼ਿੰਦਾਬਾਦ' ਤੇ 'ਭਾਰਤ ਮੁਰਦਾਬਾਦ' ਦੇ ਨਾਅਰੇ ਲਿਖੇ ਹੋਏ ਸੀ। ਇਸ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਘਟਨਾ ਦੀ ਭਾਰਤ ਸਰਕਾਰ ਨੇ ਸਖ਼ਤ ਨਿੰਦਾ ਕੀਤੀ ਹੈ । ਦੱਸ ਦਈਏ ਕਿ ਕੈਨੇਡਾ ਦੇ ਪ੍ਰਸਿੱਧ ਸਵਾਮੀ ਨਾਰਾਇਣ ਮੰਦਿਰ ਦੀਆਂ ਕੰਧਾਂ 'ਤੇ 'ਖਾਲਿਸਤਾਨ ਜ਼ਿੰਦਾਬਾਦ' ਲਿਖੇ ਨਾਅਰੇ ਦੀ ਵੀਡੀਓ ਅੱਤਵਾਦੀ ਸੰਗਠਨ ਸਿੱਖ ਫ਼ਾਰ ਜਸਟਿਸ ਵਲੋਂ ਜਾਰੀ ਕੀਤੀ ਗਈ ਹੈ। ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕਰ ਕਿਹਾ ਕਿ ਅਸੀਂ ਟੋਰਾਂਟੋ ਸਖਤ ਸਵਾਸੀ ਨਰਾਇਣ ਮੰਦਿਰ ਦੀ ਕੰਧ 'ਤੇ ਭਾਰਤ ਵਿਰੋਧੀ ਗੱਲਾਂ ਲਿਖਣ ਵਾਲੀ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਸਖਤ ਕਾਰਵਾਈ ਲਈ ਅਪੀਲ ਕੀਤੀ ਗਈ ਹੈ ।