by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਤੋਂ ਅਸਤੀਫ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਫੈਸਲਾ ਦੱਸਿਆ ਹੈ… ਮੇਰੀ ਉਸ ਨਾਲ ਅਜੇ ਤੱਕ ਕੋਈ ਗੱਲ ਨਹੀਂ ਹੋਈ । ਸਪੀਕਰ ਕੁਲਤਾਰ ਸਿੰਘ ਕਮਿਸ਼ਨਰ ਦਫਤਰ ਵਿਖੇ 26 ਜਨਵਰੀ ਮੌਕੇ ਸ਼ਹੀਦ ਨੂੰ ਸਮਰਪਿਤ ਕੰਧ ਦਾ ਉਦਘਾਟਨ ਕਰਨ ਹੀ ਪਹੁੰਚੇ ਸੀ ।