ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਲਏ ਕੁਝ ਫ਼ੈਸਲਿਆਂ ’ਤੇ ਸੀਨੀਅਰ ਕਾਂਗਰਸੀ ਆਗੂ 'ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਵਿਚਲੇ ਲਾਭਪਾਤਰੀਆਂ ਨੂੰ ਕਣਕ ਦੇਣ ਦੀ ਬਜਾਏ ਉਨ੍ਹਾਂ ਨੂੰ ਆਟਾ ਪੀਸ ਕੇ ਦੇਣ ਅਤੇ ਇਹ ਸਕੀਮ ਘਰ-ਘਰ ਤੱਕ ਪਹੁੰਚਾਉਣ ਲਈ ਲਏ ਫ਼ੈਸਲਿਆਂ ਦੇ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ’ਤੇ 670 ਕਰੋੜ ਰੁਪਏ ਦਾ ਵਾਧੂ ਸਾਲਾਨਾ ਬੋਝ ਪਵੇਗਾ। ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਨੇ ਹੋਂਦ ’ਚ ਆਉਣ ਤੋਂ ਬਾਅਦ 7 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਅਤੇ ਇਸ ਕਰਜ਼ੇ ਵਿਚੋਂ ਆਟਾ ਸਕੀਮ ਨੂੰ ਭੁਗਤਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਡਿਪੂ ਹੋਲਡਰਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਦਾ ਹਰਾ ਪੈੱਨ ਸਭ ਤੋਂ ਪਹਿਲਾਂ ਡਿਪੂ ਹੋਲਡਰਾਂ ਦੇ ਰੋਜ਼ਗਾਰ ਖੋਹਣ ’ਤੇ ਚੱਲਿਆ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਕੋਈ ਐਕਸ਼ਨ ਲੈਣ ਦੇ ਮੂਡ ਵਿਚ ਹਨ ਜਾਂ ਮਾਣਯੋਗ ਹਾਈਕੋਰਟ ਵਿਚ ਵੀ ਜਾ ਸਕਦੇ ਹਨ, ਕਿਉਂਕਿ ਉਨ੍ਹਾਂ ਨੂੰ ਇਸ ਸਕੀਮ ਸਬੰਧੀ ਭਰੋਸੇ ’ਚ ਨਹੀਂ ਲਿਆ ਗਿਆ