
ਤਰਨਤਾਰਨ (ਰਾਘਵ): ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਮੋਬਾਈਲ ਫੋਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ ਪ੍ਰਸ਼ਾਸਨ ਵੱਲੋਂ ਵੱਖ-ਵੱਖ ਬੈਰਕਾਂ ਵਿਚ ਲਈ ਗਈ ਤਲਾਸ਼ੀ ਦੌਰਾਨ ਉਸ ਵਿਚੋਂ 14 ਮੋਬਾਈਲ ਫੋਨ, 4 ਸਿਮ, 4 ਡਾਟਾ ਕੇਬਲ, ਦੋ ਚਾਰਜ਼ਰ, ਦੋ ਈਅਰ ਪੌਡ, 2 ਪੈਕਟ ਬੀੜੀ ਨੂੰ ਬਰਾਮਦ ਕੀਤਾ ਗਿਆ ਹੈ। ਜਿਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਦੋ ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹੰਸਰਾਜ ਅਤੇ ਗੁਰਦਿਆਲ ਸਿੰਘ ਵੱਲੋਂ ਵੱਖ-ਵੱਖ ਬੈਰਕਾਂ ਵਿਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਉਸ ਵਿਚੋਂ ਵੱਖ-ਵੱਖ ਕੰਪਨੀਆਂ ਦੇ 14 ਮੋਬਾਈਲ ਫੋਨ, 4 ਸਿਮ, 4 ਡਾਟਾ ਕੇਬਲ, 2 ਚਾਰਜ਼ਰ, 2 ਈਅਰ ਪੌਡ, 2 ਪੈਕਟ ਬੀਡ਼ੀ ਨੂੰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਹੰਸਰਾਜ ਅਤੇ ਗੁਰਦਿਆਲ ਸਿੰਘ ਦੇ ਬਿਆਨਾਂ ਹੇਠ ਸਾਜਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਝਬਾਲ ਅਤੇ ਮਹਾਵੀਰ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਵਾੜਾ ਸ਼ੇਰ ਸਿੰਘ ਵਾਲਾ ਅਤੇ ਅਣਪਛਾਤੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।