by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਲੰਕਾ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਹਮਲਾ ਕਰਨ ਤੋਂ ਬਾਅਦ ਹੁਣ ਅੰਦੋਲਨਕਾਰੀ ਲੋਕਾਂ ਨੇ ਰਾਸ਼ਟਰਪਤੀ ਭਵਨ 'ਤੇ ਵੀ ਹਮਲਾ ਕਰ ਦਿੱਤਾ ਹੈ। ਲੋਕ ਵੱਡੀ ਗਿਣਤੀ 'ਚ ਰਾਸ਼ਟਰਪਤੀ ਭਵਨ ਦੇ ਅੰਦਰ ਪਹੁੰਚ ਗਏ ਹਨ। ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ 'ਚ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ। ਹਿੰਸਕ ਪ੍ਰਦਰਸ਼ਨ ਮਾਮਲੇ 'ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਰਾਸ਼ਟਰਪਤੀ ਗੋਟੋਬਾਯਾ ਰਾਜਪਕਸ਼ੇ ਤੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਦੇ ਅਸਤੀਫੇ ਦੀ ਮੰਗ ਕਰਨ ਲਈ ਕੋਲੰਬੋ ਵੱਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ 'ਤੇ ਧਾਵਾ ਬੋਲ ਦਿੱਤਾ ਤੇ ਬਾਅਦ ਵਿੱਚ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼, ਟੈਂਪਲ ਟ੍ਰੀ 'ਤੇ ਕਬਜ਼ਾ ਕਰ ਲਿਆ।