by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਟਾਪੂ ਦੇਸ਼ ਦੇ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਦੇਸ਼ ਵਿਆਪੀ ਜਨਤਕ ਐਮਰਜੈਂਸੀ ਲਗਾਉਣ ਦਾ ਐਲਾਨ ਕੀਤਾ ਹੈ।
ਰਾਸ਼ਟਰਪਤੀ ਨੇ ਇੱਕ ਗਜ਼ਟ ਨੋਟੀਫਿਕੇਸ਼ਨ ਵਿੱਚ ਕਿਹਾ, "ਮੇਰੀ ਰਾਏ ਵਿੱਚ, ਸ਼੍ਰੀਲੰਕਾ ਵਿੱਚ ਜਨਤਕ ਐਮਰਜੈਂਸੀ ਲਗਾਉਣਾ ਜਨਤਕ ਸੁਰੱਖਿਆ ਪ੍ਰਣਾਲੀ ਦੇ ਨਾਲ-ਨਾਲ ਭਾਈਚਾਰਿਆਂ ਨੂੰ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀ ਸਪਲਾਈ ਨੂੰ ਬਣਾਏ ਰੱਖਣ ਦੇ ਹਿੱਤ ਵਿੱਚ ਹੈ। ਰਾਜਪਕਸ਼ੇ ਦੀ ਰਿਹਾਇਸ਼ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਗ੍ਰਿਫ਼ਤਾਰ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੂੰ ਅਦਾਲਤ ਵੱਲੋਂ ਜ਼ਮਾਨਤ ਦੇਣ ਦਾ ਹੁਕਮ ਦਿੱਤੇ ਜਾਣ ਤੋਂ ਬਾਅਦ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ।