ਚੰਡੀਗੜ੍ਹ (ਦੇਵ ਇੰਦਰਜੀਤ) : ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਪੰਜਾਬ 'ਚ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਦਾ ਅਧਿਕਾਰ ਦੇਣ ਦੇ ਵਿਰੋਧ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਹਗਾ ਬਾਰਡਰ, ਅਟਾਰੀ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਵਿਰੋਧ ਮਾਰਚ ਕੱਢਿਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਵਿਰੋਧ ਮਾਰਚ ਮਾਂਝੇ ਦੀ ਧਰਤੀ ’ਤੇ ਕੀਤਾ ਗਿਆ ਹੈ।
ਚੰਨੀ ਦੀ ਕਾਂਗਰਸ ਸਰਕਾਰ ਨੇ ਦਿੱਲੀ ਦੀ ਸਰਕਾਰ ਨੂੰ ਬੀ.ਐੱਸ.ਐੱਫ. ਨੂੰ ਪੰਜਾਬ 'ਚ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਦਾ ਅਧਿਕਾਰ ਦੇ ਦਿੱਤੀ ਹੈ। ਇਸ ਦੇ ਵਿਰੋਧ ’ਚ ਪੰਜਾਬ ਜੀ ਜਨਤਾ ਨੇ ਵਿਰੋਧ ਕੀਤਾ ਹੈ।
ਕਾਂਗਰਸ ਦੇ ਮੁੱਖ ਮੰਤਰੀ ਨੂੰ ਅਪੀਲ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਹੁਣ ਤੁਸੀਂ ਡਰਾਮੇ ਕਰਨੇ ਬੰਦ ਕਰ ਦਿਓ। ਸਹੀ ਫ਼ੈਸਲਾ ਲੈਂਦੇ ਹੋਏ ਚੰਨੀ ਪੰਜਾਬ ਪੁਲਸ ਨੂੰ 50 ਕਿੱਲੋਮੀਟਰ ਤੱਕ ਦਾ ਅਧਿਕਾਰ ਦੇਵੇ। ਸੁਖਬੀਰ ਬਾਦਲ ਨੇ ਚੰਨੀ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਚੰਨੀ ਨੂੰ ਹਰ ਰੋਜ਼ ਦਿੱਲੀ ਬੁਲਾਇਆ ਜਾਂਦਾ ਹੈ।
ਸਾਰੇ ਫ਼ੈਸਲੇ ਰਾਹੁਲ ਗਾਂਧੀ ਵਲੋਂ ਕੀਤੇ ਜਾਂਦੇ ਹਨ। ਲਏ ਗਏ ਫ਼ੈਸਲੇ ਭਾਵੇਂ ਉਲਟ ਹੋਣ ਦਾ ਸਹੀ ਹੋਣ, ਸਾਰੇ ਦਿੱਲੀ ਤੋਂ ਹੁੰਦੇ ਹਨ। ਪੰਜਾਬ ਦੀ ਕਾਂਗਰਸ ਸਰਕਾਰ ਕੁਰਸੀ ਲਈ ਲੜ ਰਹੀ ਹੈ। ਸੁਖਬੀਰ ਨੇ ਜਗਦੀਸ਼ ਟਾਈਟਲਰ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਚੰਨੀ ’ਤੇ ਕਈ ਤਰ੍ਹਾਂ ਦੇ ਤੰਜ ਕੱਸੇ ਹਨ। ਸੁਖਬੀਰ ਨੇ ਨਵਜੋਤ ਸਿੱਧੂ ਨੂੰ ਇਸ ਸਬੰਧ ’ਚ ਟਵੀਟ ਕਰ ਰਾਹੁਲ ਗਾਂਧੀ ਨੂੰ ਲਪੇਟੇ ’ਚ ਲੈਣ ਦੀ ਗੱਲ ਕਹੀ ਹੈ।